ਭਾਰਤੀ ਫੌਜ ਵਿੱਚ ਭਰਤੀ ਹੋਣ ਦਾ ਇਹ ਹੋਵੇਗਾ ਨਵਾਂ ਤਰੀਕਾ

ਪ੍ਰਕਾਸ਼ਿਤ

ਭਾਰਤ ਸਰਕਾਰ ਵੱਲੋਂ ਚਾਰ ਸਾਲ ਲਈ ਭਾਰਤੀ ਫ਼ੌਜ ਵਿੱਚ ਨੌਜਵਾਨਾਂ ਦੀ ਭਰਤੀ ਲਈ 'ਅਗਨੀਪੱਥ' ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਦੀ ਸ਼ੁਰੂਆਤ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਕੀਤੀ ਗਈ ਹੈ। ਭਾਰਤ ਸਰਕਾਰ ਦੀ ਇਸ ਨਵੀਂ ਯੋਜਨਾ ਤਹਿਤ ਨੌਜਵਾਨ ਚਾਰ ਸਾਲ ਲਈ ਭਾਰਤੀ ਫ਼ੌਜ ਵਿੱਚ ਭਰਤੀ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ 'ਅਗਨੀਵੀਰ' ਆਖਿਆ ਜਾਵੇਗਾ।

ਇਨ੍ਹਾਂ ਚਾਰ ਸਾਲਾਂ ਦੌਰਾਨ ਉਨ੍ਹਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। ਚਾਰ ਸਾਲ ਬਾਅਦ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਡਿਪਲੋਮਾ ਵੀ ਦਿੱਤਾ ਜਾਵੇਗਾ।

ਇਨ੍ਹਾਂ ਚੁਣੇ ਹੋਏ ਨੌਜਵਾਨਾਂ ਵਿੱਚੋਂ 25 ਫ਼ੀਸਦੀ ਨੌਜਵਾਨਾਂ ਨੂੰ ਉਨ੍ਹਾਂ ਦੀ ਕਾਬਲੀਅਤ ਦੇ ਹਿਸਾਬ ਨਾਲ ਪਰਮਾਨੈਂਟ ਸਰਵਿਸ ਲਈ ਨਿਯੁਕਤ ਕੀਤਾ ਜਾਵੇਗਾ।

ਹੁਣ ਤੁਹਾਨੂੰ ਦੱਸਦੇ ਹਾਂ ਕਿ ਅਗਨੀਪਥ ਯੋਜਨਾ ਲਈ ਕਿਹੜੀਆਂ ਚੀਜ਼ਾਂ ਲਾਜ਼ਮੀ ਹਨ ਤੇ ਇਸ ਦੌਰਾਨ ਕੀ ਸਹੂਲਤਾਂ ਮਿਲਣਗੀਆਂ।

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)