ਸਿੱਧੂ ਮੂਸੇਵਾਲਾ: ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਪੁਲਿਸ ਨੂੰ ਇਨ੍ਹਾਂ ਸ਼ਰਤਾਂ ਨਾਲ ਮਿਲੀ ਆਗਿਆ

ਪ੍ਰਕਾਸ਼ਿਤ

ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਪੰਜਾਬ ਪੁਲਿਸ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮੁਲਜ਼ਮ ਲਾਰੈਂਸ ਬਿਸ਼ਨੋਈ ਦੀ ਗ੍ਰਿਫ਼ਤਾਰੀ ਦੀ ਇਜਾਜ਼ਤ ਦੇ ਦਿੱਤੀ ਹੈ।

ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਵਲੋਂ ਉਸਦਾ ਪੁਲਿਸ ਮੁਕਾਬਲਾ ਬਣਾਉਣ ਦੇ ਖ਼ਦਸ਼ੇ ਪ੍ਰਗਟਾਇਆ ਸੀ ਪਰ ਉਸ ਨੂੰ ਦਰਕਿਨਾਰ ਕਰਕੇ ਅਦਾਲਤ ਨੇ ਉਸਨੂੰ ਪੰਜਾਬ ਲਿਆਉਣ ਲਈ ਟਰਾਂਜ਼ਿਟ ਰਿਮਾਂਡ ਵੀ ਦੇ ਦਿੱਤਾ ਹੈ।

ਅਦਾਲਤ ਨੇ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤਾ ਹੈ ਕਿ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮੈਡੀਕਲ ਜਾਂਚ ਦਿੱਲੀ ਛੱਡਣ ਤੋਂ ਪਹਿਲਾਂ ਕਾਨੂੰਨ/ਨਿਯਮਾਂ ਅਨੁਸਾਰ ਕੀਤੀ ਜਾਵੇ।

ਵੀਡੀਓ-ANI, ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)