ਸਿੱਧੂ ਮੂਸੇਵਾਲਾ ਕੇਸ: ਲਾਰੈਂਸ ਬਿਸ਼ਨੋਈ ਕੋਲੋਂ ਪੁੱਛਗਿੱਛ ਜਾਰੀ, ਜਾਣੋ ਕੱਲ੍ਹ ਤੋਂ ਲੈ ਕੇ ਹੁਣ ਤੱਕ ਕੀ-ਕੀ ਹੋਇਆ

ਪ੍ਰਕਾਸ਼ਿਤ

ਮਾਨਸਾ ਦੀ ਆਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ ਸੱਤ ਦਿਨਾਂ ਦੀ ਪੁਲਿਸ ਰਿਮਾਂਡ 'ਤੇ ਭੇਜਿਆ ਹੈ। ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਸਵੇਰੇ ਤਿੰਨ ਵਜੇ ਦੇ ਕਰੀਬ ਦਿੱਲੀ ਤੋਂ ਮਾਨਸਾ ਲੈ ਕੇ ਆਈ ਤੇ ਅਦਾਲਤ ਵਿੱਚ ਪੇਸ਼ ਕੀਤਾ। ਮੰਗਲਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਪੰਜਾਬ ਪੁਲਿਸ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮੁਲਜ਼ਮ ਲਾਰੈਂਸ ਬਿਸ਼ਨੋਈ ਦੀ ਗ੍ਰਿਫ਼ਤਾਰੀ ਦੀ ਇਜਾਜ਼ਤ ਦੇ ਦਿੱਤੀ ਹੈ। ਜਾਣੋ ਕੱਲ੍ਹ ਤੋਂ ਲੈ ਕੇ ਹੁਣ ਤੱਕ ਕੀ-ਕੀ ਹੋਇਆ।

ਐਡਿਟ- ਆਸਮਾ ਹਾਫ਼ਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)