ਰਾਹੁਲ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਜਾਰੀ, ਬਾਹਰ ਸਮਰਥਕ ਭੜਕੇ
ਪ੍ਰਕਾਸ਼ਿਤ
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪੁੱਛਗਿੱਛ ਦਾ ਸਿਲਸਿਲਾ ਲਗਾਤਾਰ ਤੀਜੇ ਦਿਨ ਵੀ ਜਾਰੀ ਹੈ। ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਰਾਹੁਲ ਗਾਂਧੀ ਈਡੀ ਦਫ਼ਤਰ ਕਰੀਬ 11.35 ਵਜੇ ਪਹੁੰਚੇ ਅਤੇ 3.30 ਵਜੇ ਲੰਚ ਬਰੇਕ ਲਈ ਬਾਹਰ ਆਏ। ਪਿਛਲੇ ਤਿੰਨ ਦਿਨਾਂ ਦੌਰਾਨ ਰਾਹੁਲ ਗਾਂਧੀ ਤੋਂ 25 ਘੰਟੇ ਪੁੱਛਗਿੱਛ ਹੋ ਚੁੱਕੀ ਹੈ ਅਤੇ ਇਹ ਅਜੇ ਵੀ ਜਾਰੀ ਹੈ।
ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਨੂੰ ਕਾਂਗਰਸ ਪਾਰਟੀ ਸਿਆਸੀ ਬਦਲਾਖੋਰੀ ਦੱਸ ਰਹੀ ਹੈ ਅਤੇ ਦੇਸ ਭਰ ਵਿਚ ਰੋਸ ਮੁਜ਼ਾਹਰੇ ਕਰ ਰਹੀ ਹੈ।
ਵੀਡੀਓ- ANI
ਐਡਿਟ- ਅਸਮਾ ਖ਼ਾਨ