ਅਗਨੀਪੱਥ: ਫੌਜ ’ਚ ਭਰਤੀ ਦੇ ਚਾਹਵਾਨ ਪੰਜਾਬ ਦੇ ਨੌਜਵਾਨਾਂ ਨੇ ਕੀ ਕਿਹਾ?
ਪ੍ਰਕਾਸ਼ਿਤ
ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕੇਂਦਰ ਸਰਕਾਰ ਦੀ ਨਵੀਂ 'ਅਗਨੀਪੱਥ' ਸਕੀਮ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬਿਹਾਰ ਅਤੇ ਉੱਤਰ ਪ੍ਰਦੇਸ਼ ਸਣੇ ਕਈ ਥਾਵਾਂ 'ਤੇ ਇਹ ਪ੍ਰਦਰਸ਼ਨ ਹਿੰਸਕ ਰੂਪ ਲੈ ਚੁੱਕੇ ਹਨ।
ਬਿਹਾਰ ਅਤੇ ਉੱਤਰ ਪ੍ਰਦੇਸ਼ 'ਚ ਪਿਛਲੇ ਤਿੰਨ ਦਿਨਾਂ ਤੋਂ ਪ੍ਰਦਰਸ਼ਨ ਜਾਰੀ ਹਨ ਅਤੇ ਇਸ ਦੌਰਾਨ ਕਈ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਹੁਣ ਪੰਜਾਬ ਤੋਂ ਵੀ ਵਿਰੋਧ ਪ੍ਰਦਰਸ਼ਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਇਸ ਵਿਚਾਲੇ ਅਸੀਂ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਨਾਲ ਗੱਲਬਾਤ ਕੀਤੀ ਜੋ ਫੌਜ ਵਿੱਚ ਭਰਤੀ ਲਈ ਤਿਆਰੀ ਕਰ ਰਹੇ ਹਨ।
ਰਿਪੋਰਟ – ਸੁਖਚਰਨ ਪ੍ਰੀਤ, ਸੁਰਿੰਦਰ ਮਾਨ ਅਤੇ ਗੁਰਪ੍ਰੀਤ ਚਾਵਲਾ