ਸੰਗਰੂਰ ਜ਼ਿਮਨੀ ਚੋਣ : ਖੇਤੀ ਕਾਨੂੰਨਾਂ ਦਾ ਵਿਰੋਧ ਵੀ ਕੀਤਾ ਪਰ ਭਾਜਪਾ ’ਚ ਆ ਕੇ ਕੇਵਲ ਢਿੱਲੋਂ ਕਿਸ ਏਜੰਡੇ ਨਾਲ ਲੜ ਰਹੇ ਚੋਣ
ਕੇਵਲ ਸਿੰਘ ਢਿੱਲੋਂ ਭਾਜਪਾ ਵੱਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਉਮੀਦਵਾਰ ਹਨ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਬੀਜੇਪੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹੋ ਗਏ ਹਨ ਅਤੇ ਉਹ ਬਦਲਾਅ ਚਾਹੁੰਦੇ ਹਨ।
ਕੇਵਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਿਰਫ਼ ਦੋ ਮੁੱਦੇ ਹਨ ਪਹਿਲਾ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਅਤੇ ਦੂਜਾ ਆਰਥਿਕ ਸਥਿਤੀ ਨੂੰ ਸੁਧਾਰਨਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਖੁਦ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ ਪਰ ਜਦੋਂ ਪ੍ਰਧਾਨ ਮੰਤਰੀ ਨੇ ਇਸ ਉੱਪਰ ਮੁਆਫੀ ਮੰਗ ਲਈ ਤਾਂ ਪੰਜਾਬੀਆਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ। ਕੇਂਦਰ ਪੰਜਾਬ ਦੀ ਮਦਦ ਕਰਨਾ ਚਾਹੁੰਦਾ ਹੈ ਸਾਡੀ ਪਾਰਟੀ ਦਾ ਕੋਈ ਧਾਰਮਿਕ ਏਜੰਡਾ ਨਹੀਂ ਹੈ।
ਭਗਵੰਤ ਮਾਨ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਗਰੋਂ ਸੂਬੇ ਦੇ CM ਬਣੇ ਤਾਂ ਇਹ ਸੀਟ ਖਾਲ੍ਹੀ ਹੋ ਗਈ ਸੀ।
ਸੰਗਰੂਰ ਸੀਟ ਤੋਂ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ‘ਆਪ’ ਵੱਲੋਂ ਗੁਰਮੇਲ ਸਿੰਘ, ਕਾਂਗਰਸ ਵੱਲੋਂ ਦਲਵੀਰ ਗੋਲਡੀ, ਅਕਾਲੀ ਦਲ ਬਾਦਲ ਵੱਲੋਂ ਕਮਲਦੀਪ ਕੌਰ ਤੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਸਿੰਘ ਮਾਨ ਮੈਦਾਨ ਵਿੱਚ ਹਨ।
(ਰਿਪੋਰਟ - ਅਵਤਾਰ ਸਿੰਘ, ਐਡਿਟ – ਦੇਵੇਸ਼ ਸਿੰਘ)