ਸਿੱਧੂ ਮੂਸੇਵਾਲਾ: ਦੋ ਸ਼ੂਟਰਾਂ ਸਣੇ ਤਿੰਨ ਗ੍ਰਿਫ਼ਤਾਰ, ਪੁਲਿਸ ਨੇ ਦੱਸਿਆ, ‘ਕਿਸ ਨੇ ਚਲਾਈ ਏਕੇ - 47’

ਪ੍ਰਕਾਸ਼ਿਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ’ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਤਿੰਨ ਗ੍ਰਿਫ਼ਤਾਰੀਆਂ ਕੀਤੀਆਂ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਵਿੱਚੋਂ ਦੋ ਸ਼ੂਟਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਨੇ ਮੂਸੇਵਾਲਾ ਦੀ ਗੱਡੀ ਘੇਰ ਕੇ ਫਾਇਰਿੰਗ ਕੀਤੀ ਸੀ ਅਤੇ ਇਨ੍ਹਾਂ ਦੀ ਮਦਦ ਕਰਨ ਵਾਲੇ ਸ਼ਖਸ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਗੁਜਰਾਤ ਦੇ ਮੁੰਦਰਾ ਤੋਂ ਹੋਈ ਹੈ।

ਪੰਜਾਬੀ ਦੇ ਕੌਮਾਂਤਰੀ ਪੱਧਰ ਦੇ ਪੌਪ ਸਟਾਰ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਜਵਾਹਰਕੇ ਪਿੰਡ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਜਿੰਨੇ ਮਸ਼ਹੂਰ ਸਨ ਉਨੇ ਹੀ ਆਪਣੀ ਗਾਇਕੀ ਤੇ ਬਿਆਨਾਂ ਕਾਰਨ ਵਿਵਾਦਾਂ ’ਚ ਵੀ ਘਿਰੇ ਰਹਿੰਦੇ ਸਨ। ਕਤਲ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਐਸਆਈਟੀ ਬਣਾਈ ਗਈ। ਪੰਜਾਬ ਪੁਲਿਸ ਨੇ ਉਨ੍ਹਾਂ ਦੇ ਦਿਨ-ਦਿਹਾੜੇ ਕਤਲ ਨੂੰ ਗੈਂਗਵਾਰ ਨਾਲ ਜੋੜਿਆ ਹੈ।

ਵੀਡੀਓ- ਏਐੱਨਆਈ

ਐਡਿਟ- ਅਸਮਾ ਹਾਫ਼ਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)