ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ’ਤੇ ਵਿਵਾਦ, ਜਾਣੋ ਪੂਰਾ ਮਾਮਲਾ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਕਈ ਦਿਨਾਂ ਤੋਂ ਸਿਆਸੀ ਤੇ ਵਿਦਿਆਰਥੀ ਰੋਹ ਦਾ ਅਖਾੜਾ ਬਣੀ ਹੋਈ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੇ ਹੁਕਮ ਦਿੱਤੇ ਹਨ।
ਅਦਾਲਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਦੇ ਇਸ ਵੱਕਾਰੀ ਸਿੱਖਿਆ ਅਦਾਰੇ ਨੂੰ ਕੇਂਦਰੀ ਹੱਥਾਂ ਵਿਚ ਜਾਣ ਤੋਂ ਰੋਕਣ ਲਈ ਕਈ ਵਿਦਿਆਰਥੀ ਅਤੇ ਸੂਬੇ ਦੀਆਂ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ 19 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਦੇ ਸਰੂਪ ਅਤੇ ਢਾਂਚੇ ਵਿਚ ਬਦਲਾਅ ਨੂੰ ਰੋਕਣ ਦੀ ਮੁਖਾਲਫ਼ਤ ਕੀਤੀ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਇਆ ਜਾਵੇ ਜਾਂ ਨਹੀਂ ਇਸ ਬਾਰੇ ਬਹਿਸ ਚੱਲ ਰਹੀ ਹੈ। ਇਸ ਰਿਪੋਰਟ ਵਿਚ ਅਸੀਂ ਇਸ ਬਹਿਸ ਨੂੰ ਸਮਝੀਏ ਉਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਇਤਿਹਾਸ ਨੂੰ ਸਮਝਣਾ ਅਹਿਮ ਹੈ।
(ਰਿਪੋਰਟ - ਅਰਵਿੰਦ ਛਾਬੜਾ, ਸ਼ੂਟ ਤੇ ਐਡਿਟ - ਗੁਲਸ਼ਨ ਕੁਮਾਰ)