ਮੂਸੇਵਾਲਾ ਕਤਲਕਾਂਡ: ਦਿੱਲੀ ਪੁਲਿਸ ਦੇ ਅਫ਼ਸਰ ਨੇ ਜੇਲ੍ਹਾਂ ਵਿੱਚ ਫੋਨ ਦੀ ਵਰਤੋਂ ਬਾਰੇ ਕੀ ਕਿਹਾ
ਪ੍ਰਕਾਸ਼ਿਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਮਹੀਨਾ ਹੋ ਗਿਆ ਹੈ। 29 ਮਈ ਨੂੰ ਮੂਸੇਵਾਲਾ ਦਾ ਕਤਲ ਉਨ੍ਹਾਂ ਦੇ ਪਿੰਡ ਮੂਸਾ ਤੋਂ ਕੁਝ ਦੂਰੀ ਉੱਤੇ ਪਿੰਡ ਜਵਾਹਰਕੇ ਵਾਲਾ ਵਿੱਚ ਕਰ ਦਿੱਤਾ ਗਿਆ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸਪੈਸ਼ਲ ਸੀਪੀ ਐਚਜੀਐੱਸ ਧਾਲੀਵਾਲ ਨਾਲ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਗੱਲਬਾਤ ਕੀਤੀ ਹੈ।
ਸਿੱਧੂ ਮੂਸੇਵਾਲਾ ਪੰਜਾਬੀ ਦਾ ਕੌਮਾਂਤਰੀ ਪੱਧਰ ਦਾ ਪੌਪ ਸਟਾਰ ਸੀ। ਮੂਸੇਵਾਲਾ ਦੇ ਕਤਲ ਨੂੰ ਪੰਜਾਬ ਪੁਲਿਸ ਨੇ ਗੈਂਗਵਾਰ ਨਾਲ ਜੋੜਿਆ ਹੈ
ਮੂਸੇਵਾਲਾ ਜਿੰਨੇ ਮਸ਼ਹੂਰ ਸਨ ਉਨੇ ਹੀ ਆਪਣੀ ਗਾਇਕੀ ਅਤੇ ਬਿਆਨਾਂ ਕਾਰਨ ਵਿਵਾਦਾਂ ਵਿੱਚ ਵੀ ਘਿਰੇ ਰਹਿੰਦੇ ਸਨ। ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਵਰਗੀਆਂ ਘਟਨਾਵਾਂ ਨੇ ਪੰਜਾਬ ਦੇ ਸਮੁੱਚੇ ਮਾਹੌਲ ਨੂੰ ਗਮਗੀਨ ਕੀਤਾ ਹੈ।
ਰਿਪੋਰਟ : ਅਰਵਿੰਦ ਛਾਬੜਾ, ਬੀਬੀਸੀ ਪੱਤਰਕਾਰ ਐਡਿਟ; ਗੁਲਸ਼ਨ/ਰਾਜਨ ਪਪਨੇਜਾ