ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਦੀ ਫਟਕਾਰ, ਦੇਸ਼ ਤੋਂ ਮਾਫ਼ੀ ਮੰਗਣ ਲਈ ਕਿਹਾ
ਪ੍ਰਕਾਸ਼ਿਤ
ਭਾਰਤੀ ਸੁਪਰੀਮ ਕੋਰਟ ਨੇ ਭਾਜਪਾ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਦੀ ਉਨ੍ਹਾਂ ਦੁਆਰਾ ਕੀਤੀ ਟਿੱਪਣੀ ਲਈ ਸਖ਼ਤ ਸ਼ਬਦਾਂ 'ਚ ਆਲੋਚਨਾ ਕੀਤੀ ਹੈ। ਅਲਦਾਤ ਨੇ ਕਿਹਾ ਕਿ ਨੂਪੁਰ ਸ਼ਰਮਾ ਅਤੇ ਉਨ੍ਹਾਂ ਦੀ ਬਿਆਨ ਨੇ ਪੂਰੇ ਦੇਸ਼ 'ਚ ਅੱਗ ਲਗਾ ਦਿੱਤੀ ਹੈ। ਉਨ੍ਹਾਂ ਦਾ ਗੁੱਸਾ ਉਦੈਪੁਰ ਵਿਖੇ ਵਾਪਰੀ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਹੈ।
ਨੂਪੁਰ ਸ਼ਰਮਾ ਨੇ ਅਦਾਲਤ ਵਿੱਚ ਅਰਜ਼ੀ ਪਾਈ ਸੀ ਕਿ ਉਨ੍ਹਾਂ ਖ਼ਿਲਾਫ ਚੱਲ ਰਹੇ ਮਾਮਾਲਿਆਂ ਦੀ ਜਾਂਚ ਇੱਕੋ ਥਾਂ ਤੇ ਹੋਣੀ ਚਾਹੀਦੀ ਹੈ।
ਇਸ ਤੇ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਉਨ੍ਹਾਂ ਦੇ ਬਿਆਨਾਂ ਨੇ ਪੂਰੇ ਦੇਸ਼ ਨੂੰ ਖਤਰੇ ਵਿੱਚ ਪਾਇਆ।
ਐਡਿਟ- ਅਸਮਾ ਹਾਫਿਜ਼