ਖਾਲਸਾ ਏਡ ਮੁਖੀ ਦਾ ਟਵਿੱਟਰ ਅਕਾਊਂਟ ਬੈਨ, ਜਾਣੋ ਅਜਿਹਾ ਕਿਉਂ ਹੁੰਦਾ ਹੈ

ਪ੍ਰਕਾਸ਼ਿਤ

ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਅਕਾਊਂਟ 'ਤੇ ਲਿਖਿਆ ਆ ਰਿਹਾ ਹੈ ਕਿ ਕਾਨੂੰਨੀ ਮੰਗ ਦੇ ਕਾਰਨ ਉਨ੍ਹਾਂ ਦੇ ਅਕਾਊਂਟ ਨੂੰ ਰੋਕਿਆ ਜਾ ਰਿਹਾ ਹੈ।

ਦੂਜੇ ਪਾਸੇ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਦਾ ਟਵਿੱਟਰ ਅਕਾਊਂਟ ਵੀ ਭਾਰਤ ਵਿੱਚ ਪਾਬੰਦੀ ਹੇਠ ਹੈ, ਹਾਲਾਂਕਿ ਉਨ੍ਹਾਂ ਦਾ ਫੇਸਬੁੱਕ ਅਕਾਊਂਟ ਪਿਛਲੇ ਮਹੀਨੇ ਹੀ ਬੰਦ ਕਰ ਦਿੱਤਾ ਗਿਆ ਸੀ।

ਆਓ ਜਾਣਦੇ ਹਾਂ ਕਿ ਮਾਈਕਰੋ ਬਲੌਗਿੰਗ ਸਾਈਟ ਟਵਿੱਟਰ ਕਿਹੜੇ ਹਾਲਾਤ ਵਿੱਚ ਕਿਸੇ ਦਾ ਟਵਿੱਟਰ ਅਕਾਊਂਟ ਬੈਨ ਕਰਦੀ ਹੈ।

(ਐਡਿਟ – ਦਿਤੀ ਬਾਜਪਾਈ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)