ਅਨਮੋਲ ਗਗਨ ਮਾਨ ਸਣੇ ਪੰਜਾਬ ਦੇ 5 ਨਵੇਂ ਮੰਤਰੀਆਂ ਬਾਰੇ ਜਾਣੋ

ਵੀਡੀਓ ਕੈਪਸ਼ਨ, ਅਨਮੋਲ ਗਗਨ ਮਾਨ ਸਣੇ ਪੰਜਾਬ ਦੇ 5 ਨਵੇਂ ਮੰਤਰੀਆਂ ਬਾਰੇ ਜਾਣੋ
ਪ੍ਰਕਾਸ਼ਿਤ

ਪੰਜਾਬੀ ਗਾਇਕਾ ਅਤੇ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਕੈਬਿਨਟ ਮੰਤਰੀ ਬਣ ਗਏ ਹਨ। ਜੀ ਹਾਂ, ਅਨਮੋਲ ਗਗਨ ਮਾਨ ਨੂੰ ਭਗਵੰਤ ਮਾਨ ਵਜ਼ਾਰਤ ਵਿੱਚ ਥਾਂ ਮਿਲ ਗਈ ਹੈ।

ਦਰਅਸਲ ਭਗਵੰਤ ਮਾਨ ਸਰਕਾਰ ਨੇ ਕੈਬਨਿਟ ਵਿੱਚ ਵਿਸਥਾਰ ਕੀਤਾ ਹੈ। ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਮਾਨ ਸਰਕਾਰ ਨੇ ਪਹਿਲੀ ਵਾਰ ਕੁਝ ਹੋਰ ਨਵੇਂ ਚਿਹਰਿਆਂ ਨੂੰ ਕੈਬਨਿਟ ਵਿੱਚ ਸ਼ਾਮਲ ਕਰ ਲਿਆ ਹੈ।

ਇਸ ਵਿਸਥਾਰ ਵਿੱਚ ਅਨਮੋਲ ਗਗਨ ਮਾਨ ਤੋਂ ਇਲਾਵਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਸੁਨਾਮ ਤੋਂ ਅਮਨ ਅਰੋੜਾ, ਸਮਾਣਾ ਤੋਂ ਚੇਤਨ ਸਿੰਘ ਅਤੇ ਗੁਰੂ ਹਰਸਹਾਏ ਤੋਂ ਫੌਜਾ ਸਿੰਘ ਸਰਾਰੀ ਨੂੰ ਕੈਬਿਨਟ ਮੰਤਰੀ ਬਣਾਇਆ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਵਿੱਚ 10 ਮੰਤਰੀ ਸਨ। ਹਾਲਾਂਕਿ ਕੁਝ ਸਮਾਂ ਪਹਿਲਾਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤਹਿਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਸਿਹਤ ਮਹਿਕਮਾ ਵੀ ਮੁੱਖ ਮੰਤਰੀ ਭਗਵੰਤ ਮਾਨ ਕੋਲ ਚਲਾ ਗਿਆ ਸੀ।

ਆਓ ਜਾਣਦੇ ਹਾਂ ਪੰਜਾਬ ਦੇ ਨਵੇਂ ਬਣੇ ਕੈਬਨਿਟ ਮੰਤਰੀਆਂ ਬਾਰੇ...

(ਐਡਿਟ- ਅਸਮਾ ਹਾਫ਼ਿਜ਼)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)