ਚੰਡੀਗੜ੍ਹ ਦੇ ਨਿੱਜੀ ਸਕੂਲ ਵਿੱਚ ਦਰੱਖਤ ਡਿੱਗਣ ਕਾਰਨ ਇੱਕ ਬੱਚੀ ਦੀ ਮੌਤ

ਪ੍ਰਕਾਸ਼ਿਤ

ਚੰਡੀਗੜ੍ਹ ਦੇ ਇੱਕ ਨਿੱਜੀ ਸਕੂਲ ਵਿੱਚ ਦਰਦਨਾਕ ਹਾਦਸਾ ਵਾਪਰਿਆ। ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ ਵਿੱਚ ਦਰੱਖਤ ਡਿੱਗਣ ਨਾਲ ਇੱਕ ਸਟੂਡੈਂਟ ਦੀ ਮੌਤ ਹੋ ਗਈ। ਹਾਦਸੇ ਵਿੱਚ 16 ਸਾਲ ਦੀ ਵਿਦਿਆਰਥਣ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਦਮ ਤੋੜ ਦਿੱਤਾ।

ਇਸ ਹਾਦਸੇ ਵਿੱਚ ਕੁੱਲ 19 ਬੱਚੇ ਜ਼ਖਮੀ ਹਨ, ਇੱਕ ਬੱਚੇ ਅਤੇ ਇੱਕ ਮਹਿਲਾ ਅਟੇਂਡੈਂਟ ਦੀ ਹਾਲਤ ਗੰਭੀਰ ਹੈ। ਘਟਨਾ 'ਤੇ ਚੰਡੀਗੜ੍ਹ ਦੀ ਸਾਂਸਦ ਕਿਰਨ ਖੇਰ ਨੇ ਟਵੀਟ ਕਰਕੇ ਦੁੱਖ ਜ਼ਾਹਿਰ ਕੀਤਾ ਹੈ। ਇਸ ਘਟਨਾ ਦੀ ਨਿਆਂਇਕ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਐਡਿਟ- ਸਦਫ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)