ਅਮਰਨਾਥ ਗੁਫ਼ਾ ਨੇੜੇ ਬੱਦਲ ਫਟਣ ਨਾਲ ਕਈ ਮੌਤਾਂ, ਕਈ ਫਸੇ
ਪ੍ਰਕਾਸ਼ਿਤ
ਅਮਰਨਾਥ ਗੁਫਾ ਦੇ ਨੇੜੇ ਬੱਦਲ ਫਟਣ ਨਾਲ 10 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਐੱਨਡੀਆਰਐੱਫ ਦੇ ਡੀਜੀ ਅਤੁਲ ਕਾਰਵਲ ਨੇ ਜਾਣਕਾਰੀ ਦਿੱਤੀ ਕਿ ਇਸ ਹਾਦਸੇ ਵਿੱਚ 10 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 3 ਲੋਕਾਂ ਨੂੰ ਜ਼ਿੰਦਾ ਬਚਾ ਲਿਆ ਗਿਆ ਹੈ।
ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਐੱਨਡੀਆਰਐੱਫ ਤੋਂ ਇਲਾਵਾ ਹੋਰ ਵੀ ਕਈ ਟੀਮਾਂ ਰਾਹਤ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਆਈਟੀਬੀਪੀ ਦੇ ਪੀਆਰਓ ਵਿਵੇਕ ਪਾਂਡੇ ਨੇ ਜਾਣਕਾਰੀ ਦਿੰਦਿਆਂ ਕਿਹਾ ਫਿਲਹਾਲ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ।
ਭਾਰਤੀ ਸਮੇਂ ਮੁਤਾਬਕ ਸ਼ਾਮ 5.30 ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ ਹੈ।
ਵੀਡੀਓ- ANI
ਐਡਿਟ- ਸਦਫ਼ ਖ਼ਾਨ