You’re viewing a text-only version of this website that uses less data. View the main version of the website including all images and videos.
ਸ਼੍ਰੀਲੰਕਾ ’ਚ ਪੀਐਮ ਦੇ ਘਰ ਨੂੰ ਲਾਈ ਅੱਗ, ਜਾਣੋ ਕੀ ਹਨ ਹਾਲਾਤ
ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਦੇ ਘਰ ਨੂੰ ਅੱਗ ਲਗਾ ਦਿੱਤੀ ਗਈ ਹੈ। ਤਕਰੀਬਨ ਇੱਕ ਘੰਟੇ ਤੱਕ ਮੁਜ਼ਾਹਰਾਕਾਰੀਆਂ ਅਤੇ ਪੁਲਿਸ ਦਰਮਿਆਨ ਤਣਾਅ ਬਣਿਆ ਰਿਹਾ। ਤਣਾਅ ਵਧਣ ’ਤੇ ਪ੍ਰਧਾਨ ਮੰਤਰੀ ਦੀ ਨਿੱਜੀ ਰਿਹਾਇਸ਼ ਨੂੰ ਅੱਗ ਲਗਾ ਦਿੱਤੀ ਗਈ।
ਪ੍ਰਧਾਨ ਮੰਤਰੀ ਵਿਕਰਮਸਿੰਘੇ ਵਿਰੋਧੀ ਧਿਰ ਦੇ ਪਲਾਨ ’ਤੇ ਵੀ ਸਹਿਮਤ ਹੋ ਗਏ ਹਨ ਤਾਂ ਜੋ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਸ਼ਨੀਵਾਰ ਦਾ ਦਿਨ ਸ਼੍ਰੀਲੰਕਾ ਲਈ ਕਾਫ਼ੀ ਉਥਲ ਪੁਥਲ ਭਰਿਆ ਰਿਹਾ। ਦੇਸ਼ ਦੇ ਮਾੜੇ ਆਰਥਿਕ ਹਾਲਾਤ ਦੇ ਵਿਰੋਧ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਜ਼ਾਹਰਾਕਾਰੀ ਸੜਕਾਂ ਉੱਤੇ ਉੱਤਰੇ, ਸ਼੍ਰੀ ਲੰਕਾ ਵਿੱਚ ਤੇਲ ਦੀ ਭਾਰੀ ਕਮੀ ਹੈ ਤੇ ਖਾਣ ਪੀਣ ਦੀਆਂ ਵਸਤਾਂ ਦੀ ਵੀ ਭਾਰੀ ਘਾਟ ਹੈ।
ਹਜ਼ਾਰਾਂ ਦੀ ਗਿਣਤੀ ਵਿੱਚ ਮੁਜ਼ਾਹਰਾਕਾਰੀ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਦੀ ਸ਼੍ਰੀ ਲੰਕਾ ਦੀ ਰਾਜਧਾਨੀ ਕੋਲੰਬੋ ਵਿੱਚ ਸਰਕਾਰੀ ਰਿਹਾਇਸ਼ ਵਿੱਚ ਦਾਖਲ ਹੋ ਗਏ।
ਸੁਰੱਖਿਆ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲੇ ਦਾਗੇ ਗਏ ਅਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ, ਪਰ ਸਭ ਕੁਝ ਨਾਕਾਮ ਰਿਹਾ।
ਮੁਜ਼ਾਹਰਾਕਾਰੀ ਸ਼੍ਰੀ ਲੰਕਾ ਦੇ ਰਾਸ਼ਟਰਪਤੀ ਰਾਜਪਕਸ਼ੇ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ।