You’re viewing a text-only version of this website that uses less data. View the main version of the website including all images and videos.
ਮੂਸੇਵਾਲਾ ਦੇ ਦੋ ਕਥਿਤ ਸ਼ੂਟਰਾਂ ਦਾ ਐਨਕਾਉਂਟਰ, ਇਹ ਹਥਿਆਰ ਬਰਾਮਦ
ਪੰਜਾਬ ਦੇ ਅੰਮ੍ਰਿਤਸਰ ਦੇ ਅਟਾਰੀ ਨਜ਼ਦੀਕ ਭਕਨਾ ਕਲਾਂ ਪਿੰਡ ਵਿੱਚ ਪੰਜਾਬ ਪੁਲਿਸ ਵੱਲੋਂ ਕਈ ਘੰਟਿਆਂ ਦੇ ਮੁਕਾਬਲੇ ਤੋਂ ਬਾਅਦ ਦੋ ਸ਼ੱਕੀ ਗੈਂਗਸਟਰਾਂ ਨੂੰ ਮਾਰਨ ਦਾ ਦਾਅਵਾ ਕੀਤਾ ਗਿਆ ਹੈ।
ਪੰਜਾਬ ਪੁਲੀਸ ਦੇ ਏਡੀਜੀਪੀ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਪ੍ਰਮੋਦ ਬਾਨ ਨੇ ਪੁਲਿਸ ਮੁਕਾਬਲੇ ਦੌਰਾਨ ਦੋ ਸ਼ੱਕੀ ਗੈਂਗਸਟਰਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਮਾਰੇ ਗਏ ਸ਼ੱਕੀ ਗੈਂਗਸਟਰਾਂ ਦੀ ਪਛਾਣ ਜਗਰੂਪ ਰੂਪਾ ਅਤੇ ਮੰਨੂ ਕੁੱਸਾ ਵਜੋਂ ਕੀਤੀ ਗਈ ਹੈ। ਏਡੀਜੀਪੀ ਬਾਨ ਨੇ ਦੱਸਿਆ ਕਿ ਪੁਲਿਸ ਮੁਕਾਬਲੇ ਦੌਰਾਨ ਤਿੰਨ ਪੁਲਿਸਕਰਮੀ ਵੀ ਜ਼ਖ਼ਮੀ ਹੋਏ ਹਨ।
ਜਗਰੂਪ ਰੂਪਾ ਅਤੇ ਮਨੂੰ ਕੁੱਸਾ ਦੋਵੇਂ ਪੰਜਾਬੀ ਪੌਪ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੁਲਿਸ ਨੂੰ ਲੋੜੀਂਦੇ ਸਨ। ਪੁਲਿਸ ਇਨ੍ਹਾਂ ਦੋਵਾਂ ਸ਼ੱਕੀ ਗੈਂਗਸਟਰਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸਦੀ ਰਹੀ ਹੈ ਅਤੇ ਇਨ੍ਹਾਂ ਦੇ ਫਰਾਰ ਹੋਣ ਦੀ ਗੱਲ ਕਹਿੰਦੀ ਰਹੀ ਹੈ।
ਵੀਡੀਓ- ਏਐੱਨਆਈ ਅਤੇ ਬੀਬੀਸੀ ਸਹਿਯੋਗੀ ਰਵਿੰਦਰ ਰੋਬਿਨ
ਐਡਿਟ- ਅਸਮਾ ਹਾਫਿਜ਼