ਸਿੱਧੂ ਮੂਸੇਵਾਲਾ ਦੇ ਮਾਰੇ ਗਏ ਕਥਿਤ ਸ਼ੂਟਰਾਂ ਦੇ ਮਾਪੇ ਕੀ ਕਹਿੰਦੇ ਹਨ

ਪ੍ਰਕਾਸ਼ਿਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿੱਚ ਸ਼ਾਮਲ ਕਥਿਤ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਦਾ ਅੰਤਮ ਸੰਸਕਰਾ ਕਰ ਦਿੱਤਾ ਗਿਆ। ਦੋਵਾਂ ਦੀ ਅਮ੍ਰਿਤਸਰ ਦੇ ਭਕਨਾ ਪਿੰਡ ਵਿੱਚ 20 ਜੁਲਾਈ ਨੂੰ ਪੁਲਿਸ ਮੁਕਾਬਲੇ ਵਿੱਚ ਮੌਤ ਹੋ ਗਈ ਸੀ। 21 ਜੁਲਾਈ ਨੂੰ ਦੇਰ ਸ਼ਾਮ ਪੋਸਟਮਾਰਟਮ ਤੋਂ ਬਾਅਦ ਮੋਗਾ ਦੇ ਪਿੰਡ ਕੁੱਸਾ ਵਿੱਚ ਮਨਪ੍ਰੀਤ ਮੰਨੂ ਦੀ ਲਾਸ਼ ਅਤੇ ਤਰਨਤਾਰਨ ਦੇ ਪਿੰਡ ਜੌੜਾ ਵਿੱਚ ਜਗਰੂਪ ਰੂਪਾ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ।

ਰਿਪੋਰਟ- ਜਸਬੀਰ ਸ਼ੇਤਰਾ ਅਤੇ ਰਵਿੰਦਰ ਸਿੰਘ ਰੌਬਿਨ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)