ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਉਣ ਦਾ ਮਾਮਲਾ: ਸਿਮਰਨਜੀਤ ਮਾਨ ਦਾ ਪਰਿਵਾਰ ਕੀ ਕਹਿ ਰਿਹਾ
ਪ੍ਰਕਾਸ਼ਿਤ
ਪੰਜਾਬ ਦੇ ਮੁੱਲਾਂਪੁਰ ਵਿੱਚ ਪੰਚਾਇਤੀ ਜ਼ਮੀਨ ਛੁਡਵਾਉਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਰੇਡ ਮਾਰਨ ਪਹੁੰਚੇ ਸਨ। ਨਿਊ ਚੰਡੀਗੜ੍ਹ ਨੇੜੇ ਛੋਟੀ ਬੜੀ ਨੱਗਲ ਇਲਾਕੇ ਵਿੱਚ ਇਹ ਰੇਡ ਮਾਰੀ ਗਈ ਅਤੇ ਦਾਅਵਾ ਕੀਤਾ ਗਿਆ ਕਿ 2828 ਏਕੜ ਜ਼ਮੀਨ ਨੂੰ ਕਬਜ਼ਾਧਾਰੀਆਂ ਤੋਂ ਛੁਡਵਾਇਆ ਗਿਆ ਹੈ।
ਪੰਚਾਇਤ ਮੰਤਰੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਜ਼ਮੀਨ ਉੱਤੇ ਕਬਜ਼ਾ ਕਰਨ ਵਾਲੇ ਕੁਝ ਲੋਕਾਂ ਦੇ ਨਾਮ ਦੱਸੇ, ਇਨ੍ਹਾਂ ਵਿੱਚ ਸੰਗਰੂਰ ਤੋਂ ਐਮਪੀ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨਜੀਤ ਸਿੰਘ ਮਾਨ ਦਾ ਨਾਮ ਵੀ ਸ਼ਾਮਲ ਦੱਸਿਆ।
ਜਿਨ੍ਹਾਂ ਲੋਕਾਂ ਦੀ ਜ਼ਮੀਨ ਛੁਡਵਾਈ ਗਈ ਉਨ੍ਹਾਂ ਵਿੱਚ ਸਿਮਰਨਜੀਤ ਸਿੰਘ ਮਾਨ ਦੇ ਪਰਿਵਾਰ ਦੇ ਕੁਝ ਮੈਂਬਰਾਂ ਦੇ ਨਾਮ ਆਉਣ ਬਾਰੇ ਅਸੀਂ ਇਮਾਨਜੀਤ ਸਿੰਘ ਮਾਨ ਅਤੇ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਵਿੰਦ ਸਿੰਘ ਨਾਲ ਗੱਲਬਾਤ ਕੀਤੀ।
(ਐਡਿਟ – ਸਦਫ਼ ਖ਼ਾਨ)