ਬੇਅਦਬੀ: ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦਾ ਮਾਨ ਸਰਕਾਰ ਨੂੰ ਇਸ਼ਾਰਾ

ਪ੍ਰਕਾਸ਼ਿਤ

ਬੇਅਦਬੀ ਇਨਸਾਫ਼ ਮੋਰਚੇ ਤਹਿਤ ਬਹਿਬਲ ਕਲਾਂ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਕਾਰਵਾਈ ਨੂੰ ਲੈ ਕੇ ਐਤਵਾਰ ਨੂੰ ਇੱਕ ਜਨਤੱਕ ਇਕੱਠ ਕੀਤਾ ਗਿਆ।

ਇਸੇ ਥਾਂ ਪੰਜਾਬ ਵਿਧਾਨ ਸਭਾ ਸਪੀਕਰ ਵੀ ਪਹੁੰਚੇ ਸਨ। ਉਨ੍ਹਾਂ ਇਸ ਮਸਲੇ ਦੇ ਹੱਲ ਲਈ ਕੁਝ ਹੋਰ ਸਮਾਂ ਦੇਣ ਦੀ ਗੁਜ਼ਾਰਿਸ਼ ਕੀਤੀ।

ਫਿਲਹਾਲ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ ਅਤੇ 16 ਅਗਸਤ ਨੂੰ ਮੁੜ ਇਕੱਠ ਕਰਨ ਦਾ ਸੱਦਾ ਦਿੱਤਾ ਗਿਆ ਹੈ।

(ਰਿਪੋਰਟ – ਸਰਬਜੀਤ ਸਿੰਘ ਧਾਲੀਵਾਲ, ਐਡਿਟ – ਸਦਫ਼ ਖ਼ਾਨ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)