ਪੰਜਾਬ ਦੀਆਂ ਜੇਲ੍ਹਾਂ ਵਿੱਚ ਵਿਆਹੇ ਜੋੜਿਆਂ ਲਈ ਨਿੱਜੀ ਪਲ ਬਿਤਾਉਣ ਦਾ ਵਿਸ਼ੇਸ਼ ਪ੍ਰਬੰਧ

ਵੀਡੀਓ ਕੈਪਸ਼ਨ, ਪੰਜਾਬ ਦੀਆਂ ਜੇਲ੍ਹਾਂ ਵਿੱਚ ਵਿਆਹੇ ਜੋੜਿਆਂ ਲਈ ਨਿੱਜੀ ਪਲ ਬਿਤਾਉਣ ਦਾ ਵਿਸ਼ੇਸ਼ ਪ੍ਰਬੰਧ
ਪ੍ਰਕਾਸ਼ਿਤ

ਮੁਲਾਕਾਤਾਂ ਜੇਲ੍ਹ ਦੇ ਕੈਦੀਆਂ ਨੂੰ ਕੈਦ ਦੌਰਾਨ ਆਪਣੇ ਜੀਵਨ ਸਾਥੀ ਨਾਲ ਨੇੜਤਾ ਵਿੱਚ ਸਮਾਂ ਬਿਤਾਉਣ ਦਾ ਮੌਕਾ ਦਿੰਦੀਆਂ ਹਨ।

ਪੰਜਾਬ ਸਰਕਾਰ ਨੇ ਆਪਣੇ ਨੋਟਿਸ ਵਿੱਚ ਇੱਕ ਸ਼ਬਦ-ਕੋਸ਼ ਦੀ ਪਰਿਭਾਸ਼ਾ ਦਾ ਹਵਾਲਾ ਦਿੱਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਜੀਵਨ ਸਾਥੀ ਜੇਲ੍ਹ ਵਿੱਚ ਬੰਦ ਕੈਦੀ ਨੂੰ ਮਿਲਣ ਜਾਂਦਾ ਹੈ ਅਤੇ ਮੁਲਾਕਾਤ ਦੌਰਾਨ ਵਿਆਹਿਆ ਜੋੜਾ ਸਰੀਰਕ ਸਬੰਧ ਬਣਾਉਣ ਦੇ ਯੋਗ ਹੁੰਦਾ ਹੈ।

ਜੇਲ੍ਹ ਅਧਿਕਾਰੀਆਂ ਨੇ ਅੱਗੇ ਕਿਹਾ ਕਿ ਵਿਆਹੁਤਾ ਮੁਲਾਕਾਤਾਂ ਦਾ ਉਦੇਸ਼ ਮਜ਼ਬੂਤ ਪਰਿਵਾਰਕ ਰਿਸ਼ਤਿਆਂ ਨੂੰ ਉਤਸ਼ਾਹਿਤ ਕਰਨਾ, ਕੈਦੀਆਂ ਦੇ ਚੰਗੇ ਆਚਰਨ, ਕੈਦ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣਾ ਅਤੇ ਮੁੜ ਵਸੇਬੇ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾਉਣਾ ਹੈ।

ਰਿਪੋਰਟ- ਅਰਵਿੰਦ ਛਾਬੜਾ

ਐਡਿਟ- ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)