ਬਟਾਲਾ: ਕੁੜੀ ਨੂੰ ਥੱਪੜ ਮਾਰਨ ਵਾਲੀਆਂ ਪੁਲਿਸ ਮੁਲਾਜ਼ਮ ਲਾਇਨ ਹਾਜ਼ਰ, ਕੀ ਕਹਿੰਦਾ ਹੈ ਕਾਨੂੰਨ

ਪ੍ਰਕਾਸ਼ਿਤ

ਬਟਾਲਾ ਸ਼ਹਿਰ ਦੇ ਇੱਕ ਪਾਰਕ ’ਚ ਪੰਜਾਬ ਪੁਲਿਸ ਦੀਆਂ ਦੋ ਮਹਿਲਾ ਕਾਂਸਟੇਬਲਾਂ ਵੱਲੋਂ ਕੁਝ ਦਿਨ ਪਹਿਲਾਂ ਇੱਕ ਵਿਦਿਆਰਥਣ ਨੂੰ ਥੱਪੜ ਮਾਰਦਿਆਂ ਦੀ ਵਾਇਰਲ ਹੋਈ ਵੀਡੀਓ ਨੇ ਪੁਲਿਸ ਦੀ ਕਾਰਵਾਈ ਉੱਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।

ਹਾਲਾਂਕਿ ਥੱਪੜ ਮਾਰਨ ਦੀ ਇਸ ਘਟਨ ਤੋਂ ਬਾਅਦ ਦੋਵੇਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੰਨਦੇ ਹਨ ਕਿ ਅਜਿਹਾ ਵਤੀਰਾ ਨਹੀਂ ਹੋਣਾ ਚਾਹੀਦਾ ਸੀ।

ਪੁਲਿਸ ਦੇ ਇਸ ਵਤੀਰੇ ਬਾਰੇ ਬੀਬੀਸੀ ਨੇ ਕੁਝ ਵਿਦਿਆਰਥਣਾਂ ਅਤੇ ਵਕੀਲ ਨਾਲ ਗੱਲਬਾਤ ਕੀਤੀ।

(ਰਿਪੋਰਟ – ਗੁਰਪ੍ਰੀਤ ਚਾਵਲਾ, ਐਡਿਟ – ਸਦਫ਼ ਖ਼ਾਨ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)