ਗੁਜਰਾਤ ਵਿੱਚ ਪੁਲ ਟੁੱਟਣ ਨਾਲ ਕਈ ਮੌਤਾਂ, ਕਈ ਡੁੱਬੇ

ਪ੍ਰਕਾਸ਼ਿਤ

ਗੁਜਰਾਤ ਦੇ ਮੋਰਬੀ ਵਿੱਚ ਇੱਕ ਨਦੀ 'ਤੇ ਬਣਿਆ ਅਸਥਾਈ ਪੁੱਲ ਟੁੱਟਣ ਨਾਲ 60 ਦੀ ਮੌਤ ਦੀ ਖ਼ਬਰ ਹੈ ਅਤੇ ਹੋਰ ਕਈਆਂ ਦੇ ਡੁੱਬਣ ਦਾ ਖਦਸ਼ਾ ਹੈ।

ਇਹ ਪੁਲ਼ ਮਾਛੂ ਨਦੀ 'ਤੇ ਬਣਿਆ ਹੋਇਆ ਸੀ ਜੋ ਕਿ ਲਗਭਗ ਇੱਕ ਸਦੀ ਪੁਰਾਣਾ ਹੈਂਗਿੰਗ ਪੁਲ਼ ਸੀ ਅਤੇ ਹਾਲ ਹੀ ਵਿੱਚ ਇਸ ਨੂੰ ਮੁਰੰਮਤ ਤੋਂ ਬਾਅਦ ਆਮ ਲੋਕਾਂ ਲਈ ਖੋਲ੍ਹਿਆ ਗਿਆ ਸੀ।

ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ ਉਸ ਵੇਲੇ ਪੁਲ ਉੱਤੇ 150 ਦੇ ਕਰੀਬ ਲੋਕ ਮੌਜੂਦ ਸਨ।

ਮ੍ਰਿਤਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਰਾਹਤ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ।

ਸੂਬੇ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)