You’re viewing a text-only version of this website that uses less data. View the main version of the website including all images and videos.
ਇਮਰਾਨ ਖ਼ਾਨ ਨੂੰ ਲੱਗੀ ਗੋਲੀ, ਲਾਹੌਰ ਹਸਪਤਾਲ ਵਿੱਚ ਜ਼ੇਰੇ ਇਲਾਜ
ਪ੍ਰਕਾਸ਼ਿਤ
ਪਾਕਿਸਤਾਨ ਦੇ ਗੁੱਜਰਾਂਵਾਲਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਾਫ਼ਲੇ ਉੱਤੇ ਗੋਲੀ ਚੱਲੀ ਹੈ।
ਇਸ ਘਟਨਾ ਵਿੱਚ ਇਮਰਾਨ ਖ਼ਾਨ ਦੇ ਪੈਰ ਵਿੱਚ ਗੋਲੀ ਲੱਗੀ ਹੈ, ਜਿਸ ਤੋਂ ਬਾਅਦ ਉਨ੍ਹਾਂ ਕਨਟੇਨਰ ਵਿੱਚ ਮੁੱਢਲੀ ਮੈਡੀਕਲ ਸਹਾਇਤਾ ਦੇ ਕੇ ਲਾਹੌਰ ਭੇਜ ਦਿੱਤਾ ਗਿਆ ਹੈ।
ਇਸ ਤੋਂ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 8 ਹੋਰ ਜਖ਼ਮੀ ਦੱਸੇ ਜਾ ਰਹੇ ਹਨ। ਜਖ਼ਮੀਆਂ ਵਿੱਚ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਆਗੂ ਫ਼ੈਸਲ ਜਾਵੇਦ ਅਤੇ ਇਕਬਾਲ ਚੱਠਾ ਵੀ ਸ਼ਾਮਿਲ ਹਨ।
ਇਸ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।
ਜਦੋਂ ਇਮਰਾਨ ਖ਼ਾਨ ਨੂੰ ਕਨਟੇਨਰ ਤੋਂ ਗੱਡੀ ਵਿੱਚ ਪਹੁੰਚਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਦੇ ਪੈਰਾਂ 'ਤੇ ਪੱਟੀ ਬੰਨ੍ਹੀ ਹੋਈ ਨਜ਼ਰ ਆਈ ਸੀ।