ਪੰਜਾਬ ’ਚ ਕਦੋਂ ਨਿਕਲੇਗਾ ਪਰਾਲੀ ਦਾ ਹੱਲ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਾਅਵੇ

ਪ੍ਰਕਾਸ਼ਿਤ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕਰੁਨੇਸ਼ ਗਰਗ ਦਾ ਕਹਿਣਾ ਹੈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਪੰਜਾਬ ਵਿੱਚ ਪਰਾਲੀ ਨੂੰ ਅੱਗ ਲੱਗਣ ਦੇ ਰੁਝਾਨ ਵਿੱਚ ਕਮੀ ਆਈ ਹੈ।

ਬੀਬੀਸੀ ਨਾਲ ਗੱਲਬਾਤ ਦੌਰਾਨ ਕਰੁਨੇਸ਼ ਗਰਗ ਨੇ ਆਖਿਆ ਕਿ ਫ਼ਿਲਹਾਲ ਕਿਸਾਨਾਂ ਵੱਲੋਂ ਮਾਲਵਾ ਖ਼ਿੱਤੇ ਵਿੱਚ ਜ਼ਿਆਦਾ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਮੁਕਾਬਲੇ ਪੰਜਾਬ ਵਿੱਚ ਝੋਨੇ ਹੇਠਲਾ ਰਕਬਾ ਤਿੰਨ ਗੁਣਾ ਜ਼ਿਆਦਾ ਹੈ। ਉਨ੍ਹਾਂ ਮੁਤਾਬਕ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਅੱਗ ਲਗਾਉਣ ਦੇ ਰੁਝਾਨ ਵਿੱਚ ਇਸੇ ਕਰ ਕੇ ਕਮੀ ਵੀ ਆਈ ਹੈ।

(ਰਿਪੋਰਟ - ਸਰਬਜੀਤ ਸਿੰਘ ਧਾਲੀਵਾਲ, ਸ਼ੂਟ- ਮਯੰਕ ਮੋਂਗੀਆ, ਐਡਿਟ - ਰੋਹਿਤ ਲੋਹੀਆ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)